ਆਸਾ ਮਹਲਾ ੩ ॥ ਅਨ ਰਸ ਮਹਿ ਭੋਲਾਇਆ ਬਿਨੁ ਨਾਮੈ ਦੁਖ ਪਾਇ ॥ ਸਤਿਗੁਰੁ ਪੁਰਖੁ ਨ ਭੇਟਿਓ ਜਿ ਸਚੀ ਬੂਝ ਬੁਝਾਇ ॥੧॥ ਏ ਮਨ ਮੇਰੇ ਬਾਵਲੇ ਹਰਿ ਰਸੁ ਚਖਿ ਸਾਦੁ ਪਾਇ ॥ ਅਨ ਰਸਿ ਲਾਗਾ ਤੂੰ ਫਿਰਹਿ ਬਿਰਥਾ ਜਨਮੁ ਗਵਾਇ ॥੧॥ ਰਹਾਉ ॥ ਇਸੁ ਜੁਗ ਮਹਿ ਗੁਰਮੁਖ ਨਿਰਮਲੇ ਸਚਿ ਨਾਮਿ ਰਹਹਿ ਲਿਵ ਲਾਇ ॥ ਵਿਣੁ ਕਰਮਾ ਕਿਛੁ ਪਾਈਐ ਨਹੀ ਕਿਆ ਕਰਿ ਕਹਿਆ ਜਾਇ ॥੨॥ ਆਪੁ ਪਛਾਣਹਿ ਸਬਦਿ ਮਰਹਿ ਮਨਹੁ ਤਜਿ ਵਿਕਾਰ ॥ ਗੁਰ ਸਰਣਾਈ ਭਜਿ ਪਏ ਬਖਸੇ ਬਖਸਣਹਾਰ ॥੩॥ ਬਿਨੁ ਨਾਵੈ ਸੁਖੁ ਨ ਪਾਈਐ ਨਾ ਦੁਖੁ ਵਿਚਹੁ ਜਾਇ ॥ ਇਹੁ ਜਗੁ ਮਾਇਆ ਮੋਹਿ ਵਿਆਪਿਆ ਦੂਜੈ ਭਰਮਿ ਭੁਲਾਇ ॥੪॥ ਦੋਹਾਗਣੀ ਪਿਰ ਕੀ ਸਾਰ ਨ ਜਾਣਹੀ ਕਿਆ ਕਰਿ ਕਰਹਿ ਸੀਗਾਰੁ ॥ ਅਨਦਿਨੁ ਸਦਾ ਜਲਦੀਆ ਫਿਰਹਿ ਸੇਜੈ ਰਵੈ ਨ ਭਤਾਰੁ ॥੫॥ ਸੋਹਾਗਣੀ ਮਹਲੁ ਪਾਇਆ ਵਿਚਹੁ ਆਪੁ ਗਵਾਇ ॥ ਗੁਰ ਸਬਦੀ ਸੀਗਾਰੀਆ ਅਪਣੇ ਸਹਿ ਲਈਆ ਮਿਲਾਇ ॥੬॥ ਮਰਣਾ ਮਨਹੁ ਵਿਸਾਰਿਆ ਮਾਇਆ ਮੋਹੁ ਗੁਬਾਰੁ ॥ ਮਨਮੁਖ ਮਰਿ ਮਰਿ ਜੰਮਹਿ ਭੀ ਮਰਹਿ ਜਮ ਦਰਿ ਹੋਹਿ ਖੁਆਰੁ ॥੭॥ ਆਪਿ ਮਿਲਾਇਅਨੁ ਸੇ ਮਿਲੇ ਗੁਰ ਸਬਦਿ ਵੀਚਾਰਿ ॥ ਨਾਨਕ ਨਾਮਿ ਸਮਾਣੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੮॥੨੨॥੧੫॥੩੭॥
Scroll