ਆਸਾਵਰੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥ ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥ ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥ ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥ ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥ ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥ ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥ ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥ ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥
Scroll