ਸਿਰੀਰਾਗੁ ਮਹਲਾ ੧ ॥ ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥ ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥ ਸਾਚਾ ਨਿਰੰਕਾਰੁ ਨਿਜ ਥਾਇ ॥ ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥ ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥ ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥ ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥ ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥ ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥ ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥ ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥

Leave a Reply

Powered By Indic IME