ਸਿਰੀਰਾਗੁ ਮਹਲਾ ੧ ॥ ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥ ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥ ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥ ਬਾਬਾ ਮਾਇਆ ਰਚਨਾ ਧੋਹੁ ॥ ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥ ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥ ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥ ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥ ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥ ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥ ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥ ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥ ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥

Leave a Reply

Powered By Indic IME