ਸਿਰੀਰਾਗੁ ਮਹਲਾ ੧ ॥ ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥ ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥ ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥ ਬਾਬਾ ਬੋਲੀਐ ਪਤਿ ਹੋਇ ॥ ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥ ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥ ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥ ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥ ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥ ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥ ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥ ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥ ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥ ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥

Leave a Reply

Powered By Indic IME