ਸਿਰੀਰਾਗੁ ਮਹਲਾ ੧ ॥ ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥ ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥ ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥ ਨਾਨਕ ਸਾਚੇ ਕਉ ਸਚੁ ਜਾਣੁ ॥ ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥ ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥
Scroll