ਰਾਗੁ ਗੂਜਰੀ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿਦ ਪ੍ਰੀਤਿ ਊਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਤਾ ਸਦਾ ਸੁਖੁ ਹੋਇ ॥੩॥ ਨਾਨਕ ਐਸੇ ਸਤਿਗੁਰ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰ ਆਗੈ ਜੀਉ ਧਰੇਇ ॥ ਸਤਿਗੁਰ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥੧॥੩॥
Scroll