ਗੂਜਰੀ ਮਹਲਾ ੩ ॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰ ਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿ ਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥੨॥ ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੈ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥੩॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੂ ਨ ਜਾਈ ॥੪॥੨॥੪॥
Scroll