ਗੂਜਰੀ ਮਹਲਾ ੩ ॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥
Scroll