ਗੂਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨ੍ਹ੍ਹ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤ੍ਰਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥੨॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥ ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮ ਰਾਇ ਤਿਸੁ ਦੇਇ ਸਜਾਇ ॥੩॥ ਕਰਮੁ ਹੋਵੈ ਸੋਈ ਜਨੁ ਪਾਏ ਗੁਰਮੁਖਿ ਬੂਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥

Leave a Reply

Powered By Indic IME