ਸਿਰੀਰਾਗੁ ਮਹਲੁ ੧ ॥ ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥ ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥
Scroll