ਗੂਜਰੀ ਮਹਲਾ ੪ ॥ ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥ ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥ ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥ ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥ ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥੩॥ ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥

Leave a Reply

Powered By Indic IME