ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥ ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥ ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥ ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥ ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥
Scroll