ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥ ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥ ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
Scroll