ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ੍ਹ੍ਹ ਸਦ ਹੀ ਜਾਪਹੁ ਜਾ ਕਾ ਅੰਤੁ ਨ ਪਾਰੋ ॥੧॥ ਪੂਤਾ ਮਾਤਾ ਕੀ ਆਸੀਸ ॥ ਨਿਮਖ ਨ ਬਿਸਰਉ ਤੁਮ੍ਹ੍ਹ ਕਉ ਹਰਿ ਹਰਿ ਸਦਾ ਭਜਹੁ ਜਗਦੀਸ ॥੧॥ ਰਹਾਉ ॥ ਸਤਿਗੁਰੁ ਤੁਮ੍ਹ੍ਹ ਕਉ ਹੋਇ ਦਇਆਲਾ ਸੰਤਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ ਸਿਮਰਤ ਅਨਦ ਅਨੰਤਾ ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨ ਬਿਆਪੈ ਚਿੰਤਾ ॥੩॥ ਭਵਰੁ ਤੁਮ੍ਹ੍ਹਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥ ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੂੰਦਹਿ ਚਾਤ੍ਰਿਕੁ ਮਉਲਾ ॥੪॥੩॥੪॥
Scroll