ਗੂਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
Scroll