ਗੂਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨ ਕੇ ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ ਹਾਟੇ ॥੧॥ ਹਰਿ ਜਸੁ ਸਾਧਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਹਾਉ ॥ ਜੋ ਕਿਛੁ ਕੀਓ ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰੁ ਸਭ ਏਕ ਸਮਾਨੇ ਜੋਗ ਜੁਗਤਿ ਨੀਸਾਨੀ ॥੨॥ ਪੂਰਨ ਪੂਰਿ ਰਹਿਓ ਸ੍ਰਬ ਥਾਈ ਆਨ ਨ ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ ਰਾਤਾ ॥੩॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥੪॥੫॥੬॥
Scroll