ਗੂਜਰੀ ਮਹਲਾ ੫ ਪੰਚਪਦਾ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੋਡਿ ਧਰਨਿ ਮਹਿ ਆਇਆ ॥ ਚਿਤ੍ਰ ਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥੧॥ ਅਵਰ ਸਭ ਮਿਥਿਆ ਲੋਭ ਲਬੀ ॥ ਗੁਰਿ ਪੂਰੈ ਦੀਓ ਹਰਿ ਨਾਮਾ ਜੀਅ ਕਉ ਏਹਾ ਵਸਤੁ ਫਬੀ ॥੧॥ ਰਹਾਉ ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈ ਉਨ੍ਹ੍ਹ ਪੇਖਤ ਹੀ ਕਾਲਿ ਗ੍ਰਸਿਆ ॥੨॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥੩॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਂਮੀ ਧਾਈ ਚਲਹਿ ਨਾਹੀ ਇਕ ਪੈਰੇ ॥੪॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨ ਆਵੈ ਜਾਈ ॥੫॥੧॥੮॥
Scroll