ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥
Scroll