ਗੂਜਰੀ ਮਹਲਾ ੫ ॥ ਹੈ ਨਾਹੀ ਕੋਊ ਬੂਝਨਹਾਰੋ ਜਾਨੈ ਕਵਨੁ ਭਤਾ ॥ ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥ ਪ੍ਰਭ ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ ਕਥਨ ਰਹਤਾ ॥੧॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ ਸੰਗਿ ਰਤਾ ॥ ਨਾਨਕ ਕੋ ਪ੍ਰਭੁ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨॥੨॥੧੧॥
Scroll