ਸਿਰੀਰਾਗੁ ਮਹਲਾ ੧ ॥ ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥ ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥ ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥ ਬਾਬਾ ਹੋਰ ਮਤਿ ਹੋਰ ਹੋਰ ॥ ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥ ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥ ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥ ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥ ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥ ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥ ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥ ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥ ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥ ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥
Scroll