ਗੂਜਰੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ ਪ੍ਰਾਨ ਮਾਨ ਰਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥
Scroll