ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥੧॥ ਠਾਕੁਰ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪ ਹੁਈ ਹੈ ਉਬਰੇ ਬਾਲ ਗੁਪਾਲ ॥੧॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥੨॥੬॥੧੫॥
Scroll