ਗੂਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ ਲਾਈ ॥ ਮਨ ਕਉ ਇਹ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ ॥੧॥ ਸਾਜਨ ਐਸੋ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ ਬਿਸਰਿ ਨ ਕਬਹੂੰ ਜਾਈ ॥੧॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ ਨੀਕੀ ਇਹ ਠਹਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ ਪਾਰਿ ਪਰਾਈ ॥੨॥੮॥੧੭॥
Scroll