ਸਿਰੀਰਾਗੁ ਮਹਲਾ ੧ ॥ ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥ ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥ ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥ ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥ ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥ ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥ ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥ ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥ ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥ ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥ ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥ ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥ ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥

Leave a Reply

Powered By Indic IME