ਗੂਜਰੀ ਮਹਲਾ ੫ ॥ ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥ ਜਾ ਤੇ ਘਾਲ ਨ ਬਿਰਥੀ ਜਾਈਐ ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥
Scroll