ਗੂਜਰੀ ਮਹਲਾ ੫ ॥ ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੂਟਿ ॥੧॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰਮਲ ਰੀਤਿ ॥੧॥ ਰਹਾਉ ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹੁ ਆਪਿ ਰਾਖੇ ਭਏ ਪੂਰਨ ਕਾਮ ॥੨॥ ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥੩॥ ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜੁ ਨਾਨਕ ਹਰਿ ਹਰਿ ਸਰਣ ॥੪॥੩॥੨੯॥
Scroll