ਗੂਜਰੀ ਮਹਲਾ ੫ ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥ ਮਨਿ ਤਨਿ ਬਾਛੀਐ ਜਨ ਧੂਰਿ ॥ ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ ਲੋਚਾ ਪੂਰਿ ॥੧॥ ਰਹਾਉ ॥ ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥ ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥੨॥ ਕਾਮ ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾ ਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ ਸਿਮਰਣ ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰ ਰਿਦ ਤੀਨਿ ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿ ਜਨ ਸੰਤ ॥੪॥ ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥੫॥੪॥੩੦॥
Scroll