ਸਿਰੀਰਾਗੁ ਮਹਲਾ ੧ ॥ ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥ ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥ ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥ ਕਰਤਾ ਸਭੁ ਕੋ ਤੇਰੈ ਜੋਰਿ ॥ ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥ ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ ॥ ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥ ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥ ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥ ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥ ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥ ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥ ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥ ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥
Scroll