ਗੂਜਰੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

Leave a Reply

Powered By Indic IME