ਗੂਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ ॥੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹ੍ਹਾਰੀ ਮੈ ਅਵਰ ਨ ਦੂਜੀ ਭਾਈ ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠਿ ਬਣਾਈ ॥੮॥੩॥
Scroll