ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥ ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨ੍ਹ੍ਹ ਗੁਰ ਕੀ ਦਾਤਿ ਨ ਭਾਈ ॥੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥ ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥ ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥ ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥ ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥

Leave a Reply

Powered By Indic IME