ਗੂਜਰੀ ਮਹਲਾ ੧ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥ ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥ ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥ ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ ਇਹੁ ਸਰੀਰੁ ਤਉ ਸਰਣੀ ॥੭॥ ਲਬ ਲੋਭ ਲਹਰਿ ਨਿਵਾਰਣੰ ਹਰਿ ਨਾਮ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥੮॥੧॥੫॥
Scroll