ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥
Scroll