ਗੂਜਰੀ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸਿਰਿ ਕੋਮਾ ॥੧॥ ਪਿਤਾ ਮੇਰੋ ਬਡੋ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ ਪੇਖਿ ਰਹੇ ਬਿਸਮਾ ॥੧॥ ਰਹਾਉ ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ ਰਾਤਾ ॥੨॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥ ਗ੍ਰਸਤਨ ਮਹਿ ਤੂੰ ਬਡੋ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ ਕਰਤਨ ਮਹਿ ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ ਸਾਹਾ ਵਾਪਾਰਨ ਮਹਿ ਵਾਪਾਰੀ ॥੪॥ ਦਰਬਾਰਨ ਮਹਿ ਤੇਰੋ ਦਰਬਾਰਾ ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ ਸਕਉ ਸੀਕਾ ॥੫॥ ਨਾਮਨ ਮਹਿ ਤੇਰੋ ਪ੍ਰਭ ਨਾਮਾ ਗਿਆਨਨ ਮਹਿ ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ ਇਸਨਾਨੀ ॥੬॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥ ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥ ਜਿਉ ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧਸੰਗਿ ਨਾਨਕ ਜਸੁ ਗਾਇਓ ਜੋ ਪ੍ਰਭ ਕੀ ਅਤਿ ਪਿਆਰੀ ॥੮॥੧॥੮॥

Leave a Reply

Powered By Indic IME