ਸਿਰੀਰਾਗੁ ਮਹਲਾ ੧ ॥ ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥ ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥ ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥ ਮਨ ਰੇ ਸਚੁ ਮਿਲੈ ਭਉ ਜਾਇ ॥ ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥ ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥ ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥ ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥ ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥ ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥ ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥ ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥ ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥ ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

Leave a Reply

Powered By Indic IME