ਗੂਜਰੀ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣ ਨਿਧਿ ਸਫਲ ਸੁਆਮੀ ਸੇਵ ॥੧॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥੧॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥੨॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾ ਮੈ ਚਿੰਤ ਮੇਟਿ ਪੁਰਖ ਅਨੰਤ ॥੩॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥੪॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥੫॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖ੍ਯ੍ਯ ਸ੍ਰੀਧਰ ਭਏ ਗੁਣ ਮਤਿ ਧੀਰ ॥੬॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥੭॥ ਦੇਤ ਦਰਸਨੁ ਸ੍ਰਵਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫੭॥

Leave a Reply

Powered By Indic IME