ਸਿਰੀਰਾਗੁ ਮਹਲੁ ੧ ॥ ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥ ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥ ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥ ਭਾਈ ਰੇ ਸੰਤ ਜਨਾ ਕੀ ਰੇਣੁ ॥ ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥ ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥ ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥ ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥ ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥ ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥ ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥ ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥ ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥ ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥
Scroll