ਸਿਰੀਰਾਗੁ ਮਹਲਾ ੧ ॥ ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥ ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥ ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥ ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥ ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥
Scroll