ਸਲੋਕੁ ਮਃ ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ ਹਰਿ ਲਿਵ ਲਾਏ ॥ ਸਤਿਗੁਰ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੋਗੁ ਤਿਸੁ ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ ਮਹਿ ਕੋ ਵਿਰਲਾ ਬ੍ਰਹਮ ਗਿਆਨੀ ਜਿ ਹਉਮੈ ਮੇਟਿ ਸਮਾਏ ॥ ਨਾਨਕ ਤਿਸ ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥੧॥
Scroll