ਸਿਰੀਰਾਗੁ ਮਹਲਾ ੧ ॥ ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥
Scroll