ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥ ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥ ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥

Leave a Reply

Powered By Indic IME