ਸਿਰੀਰਾਗੁ ਮਹਲਾ ੧ ॥ ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥ ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥ ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥ ਮੇਰੇ ਮਨ ਲੈ ਲਾਹਾ ਘਰਿ ਜਾਹਿ ॥ ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ ਰਹਾਉ ॥ ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥ ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥ ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥ ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥ ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥ ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥ ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥ ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥ ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥

Leave a Reply

Powered By Indic IME