ਸਿਰੀਰਾਗੁ ਮਹਲਾ ੧ ॥ ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥ ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥ ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥ ਜੀਅਰੇ ਰਾਮ ਜਪਤ ਮਨੁ ਮਾਨੁ ॥ ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ ਰਹਾਉ ॥ ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥ ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥ ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥ ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥ ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥ ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥ ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥ ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥ ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥ ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥ ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥ ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥
Scroll