ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤ ਨਾਮੁ ਨਿਧਾਨੁ ਦਾਸਾ ਘਰਿ ਘਣਾ ॥ ਤਿਨ ਕੈ ਸੰਗਿ ਨਿਹਾਲੁ ਸ੍ਰਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥ ਆਪਹੁ ਕਛੂ ਨ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗੁਣ ਦਿਚੈ ਥਾਉ ਸੰਤ ਧਰਮ ਸਾਲੀਐ ॥੩॥
Scroll