ਸਿਰੀਰਾਗੁ ਮਹਲਾ ੧ ॥ ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲਭਾਨੁ ॥ ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥ ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥ ਮਨ ਰੇ ਹਉਮੈ ਛੋਡਿ ਗੁਮਾਨੁ ॥ ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ ਰਹਾਉ ॥ ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥ ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥ ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥ ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥ ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥ ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥ ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥ ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥ ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥

Leave a Reply

Powered By Indic IME