ਸਿਰੀਰਾਗੁ ਮਹਲਾ ੧ ॥ ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥ ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥ ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥ ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥ ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ ਰਹਾਉ ॥ ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥ ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥ ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥ ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥ ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥ ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥ ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥ ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥ ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥

Leave a Reply

Powered By Indic IME