ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥
Scroll