ਰਾਗੁ ਗੂਜਰੀ ਭਗਤਾ ਕੀ ਬਾਣੀ ੴ ਸਤਿਗੁਰ ਪ੍ਰਸਾਦਿ ॥ ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ ॥ ਚਾਰਿ ਪਾਵ ਦੁਇ ਸਿੰਗ ਗੁੰਗ ਮੁਖ ਤਬ ਕੈਸੇ ਗੁਨ ਗਈਹੈ ॥ ਊਠਤ ਬੈਠਤ ਠੇਗਾ ਪਰਿਹੈ ਤਬ ਕਤ ਮੂਡ ਲੁਕਈਹੈ ॥੧॥ ਹਰਿ ਬਿਨੁ ਬੈਲ ਬਿਰਾਨੇ ਹੁਈਹੈ ॥ ਫਾਟੇ ਨਾਕਨ ਟੂਟੇ ਕਾਧਨ ਕੋਦਉ ਕੋ ਭੁਸੁ ਖਈਹੈ ॥੧॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ ਅਜਹੁ ਨ ਪੇਟ ਅਘਈਹੈ ॥ ਜਨ ਭਗਤਨ ਕੋ ਕਹੋ ਨ ਮਾਨੋ ਕੀਓ ਅਪਨੋ ਪਈਹੈ ॥੨॥ ਦੁਖ ਸੁਖ ਕਰਤ ਮਹਾ ਭ੍ਰਮਿ ਬੂਡੋ ਅਨਿਕ ਜੋਨਿ ਭਰਮਈਹੈ ॥ ਰਤਨ ਜਨਮੁ ਖੋਇਓ ਪ੍ਰਭੁ ਬਿਸਰਿਓ ਇਹੁ ਅਉਸਰੁ ਕਤ ਪਈਹੈ ॥੩॥ ਭ੍ਰਮਤ ਫਿਰਤ ਤੇਲਕ ਕੇ ਕਪਿ ਜਿਉ ਗਤਿ ਬਿਨੁ ਰੈਨਿ ਬਿਹਈਹੈ ॥ ਕਹਤ ਕਬੀਰ ਰਾਮ ਨਾਮ ਬਿਨੁ ਮੂੰਡ ਧੁਨੇ ਪਛੁਤਈਹੈ ॥੪॥੧॥

Leave a Reply

Powered By Indic IME