ਗੂਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥੧॥ ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥ ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥ ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥ ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥

Leave a Reply

Powered By Indic IME